Talwandi Sabo ਦਮਦਮਾ ਸਾਹਿਬ

Talwandi Sabo ਦਮਦਮਾ ਸਾਹਿਬ

4752 309 Religious Center

sabokitalwandi@gmail.com

ਤਲਵੰਡੀ ਸਾਬੋ, Talwandi Sabo, India - 151302

Is this your Business ? Claim this business

Reviews

Overall Rating
4

309 Reviews

5
100%
4
0%
3
0%
2
0%
1
0%

Write Review

150 / 250 Characters left


Questions & Answers

150 / 250 Characters left


About Talwandi Sabo ਦਮਦਮਾ ਸਾਹਿਬ in ਤਲਵੰਡੀ ਸਾਬੋ, Talwandi Sabo

ਦਮਦਮਾ ਸਾਹਿਬ ਜਾਂ ਤਲਵੰਡੀ ਸਾਬੋ ਪਿੰਡ ਸਾਬੋਕੀ ਤਲਵੰਡੀ ਪਾਸ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦਾ ਪ੍ਰਸਿੱਧ ਅਸਥਾਨ, ਜਿਸ ਨੂੰ ਸਿਖਾਂ ਦੀ ਕਾਸ਼ੀ ਕਿਹਾ ਜਾਂਦਾ ਹੈ। ਡੱਲੇ ਸਿਖ ਦਾ ਪ੍ਰੇਮ ਦੇਖਕੇ ਕਲਗੀਧਰ ਨੇ ਇਥੇ ਕ਼ਰੀਬ ਸਾਢੇ ਨੌ ਮਹੀਨੇ ਨਿਵਾਸ ਕੀਤਾ। ਮਾਤਾ ਸੁੰਦਰੀ ਜੀ ਅਤੇ ਮਾਤਾ ਸਾਹਿਬਕੌਰ ਜੀ ਭਾਈ ਮਨੀਸਿੰਘ ਜੀ ਨੂੰ ਨਾਲ ਲੈਕੇ ਇਸ ਥਾਂ ਦਿੱਲੀ ਤੋਂ ਸ੍ਵਾਮੀ ਦਾ ਦਰਸ਼ਨ ਕਰਨ ਆਏ। ਦਸ਼ਮੇਸ਼ ਨੇ ਇਸੇ ਥਾਂ ਆਤਮਿਕ ਸ਼ਕਤੀ ਨਾਲ ਆਪਂਣੇ ਅਨੁਭਵ ਤੋਂ ਗੁਰੂ ਗ੍ਰੰਥ ਸਾਹਿਬ ਦਾ ਸੰਪੂਰਨ ਪਾਠ ਲਿਖਵਾਇਆ। *ਫੂਲਵੰਸ਼ ਦੇ ਰਤਨ ਤਿਲੋਕਸਿੰਘ ਤੇ ਰਾਮਸਿੰਘ ਜੀ ਨੇ ਇੱਥੇ ਹੀ ਦਸ਼ਮੇਸ਼ ਤੋਂ ਅੰਮ੍ਰਿਤ ਪਾਨ ਕੀਤਾ। ਜੰਗਲ ਨੂੰ ਸਰਸਬਜ਼ ਕਰਨ ਲਈ ਨਹਿਰਾਂ ਦਾ ਵਰ ਭੀ ਇਸੇ ਥਾਂ ਬਖਸ਼ਿਆ ਹੈ। ਇਸ ਦਰਬਾਰ ਦੀ ਸੇਵਾ ਪੰਥ ਨੇ ਬਾਬਾ ਦੀਪਸਿੰਘ ਜੀ ਸ਼ਹੀਦ ਦੇ ਸਪੁਰਦ ਕੀਤੀ ਸੀ, ਜੋ ਹੁਣ ਉਸ ਦੀ ਵੰਸ਼ ਦੇ ਰਈਸ ਸ਼ਾਹਗ਼ਾਦਪੁਰ ਦੇ ਹੱਥ ਹੈ। **

ਇਥੇ ਵੈਸਾਖੀ ਨੂੰ ਭਾਰੀ ਮੇਲਾ ਹੁੰਦਾ ਹੈ। ਗੁਰਪੁਰ ਨਿਵਾਸੀ ਸੰਤ ਅਤਰਸਿੰਘ ਜੀ ਨੇ ਇਸ ਗੁਰਧਾਮ ਦੀ ਬਹੁਤ ਸੇਵਾ ਕਰਵਾਈ ਹੈ। ਦਮਦਮਾ ਸਾਹਿਬ ਸਿਖ ਲਿਖਾਰੀਆਂ ਤੇ ਗ੍ਯਾਨੀਆਂ ਦੀ ਟਕਸਾਲ ਹੈ। ਮਹਾਰਾਜਾ ਨਾਭਾ ਵਲੋਂ ਸੌ ਰੁਪਯਾ ਮਹੀਨਾ ਲੰਗਰ ਲਈ ਮਿਲਦਾ ਹੈ। ਇਹ ਗੁਰਦ੍ਵਾਰਾ ਰੇਲਵੇ ਸਟੇਸ਼ਨ ਮਾਈਸਰਖਾਨੇ ਤੋਂ ਸੱਤ ਮੀਲ ਦਖਣ ਪੱਛਮ ਵਲ ਹੈ, ਰਾਮਾ ਸਟੇਸ਼ਨ ਬੀ. ਬੀ. ਐਂਡ ਸੀ. ਆਈ ਰੇਲਵੇ ਤੋਂ ਪੰਜ ਮੀਲ ਹੈ।

ਇਸ ਪਿੰਡ (ਤਲਵੰਡੀ ਸਾਬੋ) ਵਿੱਚ ਡੱਲਸਿੰਘ ਨੂੰ ਬਖਸ਼ੀਆਂ ਗੁਰਵਸਤੂਆਂ, ਉਸ ਦੀ ਔਲਾਦ ਸਰਦਾਰ ਸ਼ਮਸ਼ੇਰਸਿੰਘ ਪਾਸ ਇਹ ਹਨ:- ਇੱਕ ਖੜਗ, ਦੋ ਦਸਤਾਰਾਂ, ਦੋ ਚੋਲੇ, ਦੋ ਪਜਾਮੇ, ਇੱਕ ਬਾਗ਼ ਦਾ ਡੋਰਾ. ਇਨ੍ਹਾਂ ਵਸਤਾਂ ਦਾ ਦਰਸ਼ਨ ਹਰੇਕ ਚਾਨਣੀ ਦਸਮੀ ਨੂੰ ਹੁੰਦਾ ਹੈ।

ਪ੍ਰਸਿੱਧ ਇਤਿਹਾਸਕ ਨਗਰ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਬਠਿੰਡਾ ਤੋਂ ਤਕਰੀਬਨ 28 ਕਿਲੋਮੀਟਰ ਦੂਰ ਦੱਖਣ ਵੱਲ ਸਥਿਤ ਹੈ। ਕਿਸੇ ਸਮੇਂ ਇੱਥੋਂ ਸਰਸਵਤੀ ਨਦੀ ਵਹਿੰਦੀ ਹੁੰਦੀ ਸੀ। ਪਰ ਸਮੇਂ ਨਾਲ ਸਭ ਕੁਝ ਖਤਮ ਹੋ ਗਿਆ। ਇੱਥੋਂ ਦੇ ਪ੍ਰਚੀਨ ਇਤਿਹਾਸ ਬਾਰੇ ਕਈ ਦੰਦ ਕਥਾਵਾਂ ਪ੍ਰਚੱਲਤ ਹਨ। ਇੱਕ ਇਹ ਕਿ ਪਹਿਲਾਂ ਇਹ ਲੱਖੀ ਜੰਗਲ ਦਾ ਇਲਾਕਾ ਮੁਗਲ ਬਾਦਸ਼ਾਹ ਸਮਸ਼ਉਲਦੀਨ ਅਲਤਮਸ਼ ਵੇਲੇ ਹਿੰਦੂ ਗੁੱਜਰਾਂ ਦੇ ਕਬਜ਼ੇ ਵਿੱਚ ਸੀ। ਗੁੱਜਰਾਂ ਦੀ ਵੱਡੀ ਚੌਧਰ ਹੇਠ 48 ਪਿੰਡ ਸਨ ਜੋ ਉਨ੍ਹਾਂ ਨੇ ਇਸਲਾਮ ਧਾਰਨ ਕਰਕੇ ਮੁਗ਼ਲ ਬਾਦਸ਼ਾਹ ਪਾਸੋਂ ਪ੍ਰਾਪਤ ਕੀਤੇ। ਤਲਵੰਡੀ ਨਾਲ ਸਾਬੋ ਸ਼ਬਦ ਜੁੜਨ ਦਾ ਪਹਿਲਾ ਮੱਤ ਇਹ ਪ੍ਰਚੱਲਤ ਹੈ ਕਿ ਗੁੱਜਰਾਂ ਦੇ ਮੁਖੀ ਚੌਧਰੀ ਦੇ ਕੋਈ ਪੁੱਤਰ ਨਾ ਹੋਣ ਕਰਕੇ ਉਸ ਤੋਂ ਬਾਅਦ ਤਲਵੰਡੀ ਦੀ ਚੌਧਰ ਦਾ ਕੰਮ ਉਸ ਦੀ ਧੀ ਸਾਹਬੋ ਨੇ ਸੰਭਾਲਿਆ ਸੀ। ਦੂਸਰਾ ਇਹ ਕਿ ਨਵਾਬ ਨੇ ਤਲਵੰਡੀ ਸਮੇਤ 40 ਦੇ ਕਰੀਬ ਪਿੰਡ ਆਪਣੀ ਧੀ ਸਾਹਬੋ ਨੂੰ ਦਾਜ ਵਿੱਚ ਦਿੱਤੇ ਸਨ ਜਿਸ ਕਰਕੇ ਇਸ ਦਾ ਨਾਮ ਸਾਹਬੋ ਕੀ ਤਲਵੰਡੀ ਜਾਂ ਤਲਵੰਡੀ ਸਾਬੋ ਪੈ ਗਿਆ। ਤੀਸਰਾ ਇਹ ਵੀ ਦੱਸਿਆ ਜਾਂਦਾ ਹੈ ਕਿ ਤਲਵੰਡੀ ਦੇ ਸਰਦਾਰਾਂ ਦੀ ਬੰਸਾਵਲੀ ਵਿੱਚ ਛੇਵੇਂ ਸਥਾਨ ‘ਤੇ ਸਾਬੋ ਨਾਮ ਦਾ ਇੱਕ ਸਰਦਾਰ ਹੋਇਆ ਜਿਸ ਨੇ ਬਰਾੜਾਂ ਦਾ ਕਬਜ਼ਾ ਤਲਵੰਡੀ ਉਪਰ ਕਰਵਾਇਆ। ਸਰਦਾਰ ਦੇ ਨਾਮ ਤੋਂ ਇਸ ਨਾਲ ਸਾਬੋ ਜੁੜ ਗਿਆ। ਸੰਨ 1576 ਈਸਵੀ ਵਿੱਚ ਸਾਬੋ ਨੇ ਪਾਣੀਪਤ ਦੀ ਪਹਿਲੀ ਲੜਾਈ ਵਿੱਚ ਬਾਬਰ ਦੀ ਸਹਾਇਤਾ ਕੀਤੀ ਜਿਸ ਕਰਕੇ ਲੱਖੀ ਜੰਗਲ ਬਠਿੰਡਾ ਦੀ ਚੌਧਰ ਸਿੱਧੂ ਬਰਾੜਾਂ ਨੂੰ ਹਾਸਲ ਹੋਈ। ਸਾਬੋ ਨੇ ਤਲਵੰਡੀ ਨੂੰ ਆਪਣੀਆਂ ਸਰਗਰਮੀਆਂ ਦਾ ਗੜ੍ਹ ਬਣਾਇਆ। ਇਹ ਵੀ ਦੱਸਿਆ ਜਾਂਦਾ ਹੈ ਕਿ ਗੁਰੂ ਨਾਨਕ ਦੇਵ ਜੀ ਦੂਜੀ ਉਦਾਸੀ ਸਮੇਂ ਬਠਿੰਡਾ ਤੋਂ ਸਿਰਸਾ ਵੱਲ ਜਾਂਦੇ ਸਮੇਂ ਇੱਥੇ ਕੁਝ ਸਮੇਂ ਲਈ ਠਹਿਰੇ ਸਨ। 1675 ਈਸਵੀ ਵਿੱਚ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਵੀ ਇਸ ਸਥਾਨ ‘ਤੇ ਬਿਰਾਜੇ ਅਤੇ ਕੁਝ ਦਿਨ ਠਹਿਰੇ। ਉਨ੍ਹਾਂ ਇੱਥੇ ਇੱਕ ਤਲਾਬ ਪੁੱਟਣ ਦੀ ਸ਼ੁਰੂਆਤ ਵੀ ਕੀਤੀ।

ਜਦ 18ਵੀਂ ਸਦੀ ਵਿੱਚ ਗੁਰੂ ਗੋਬਿੰਦ ਸਿੰਘ ਜੀ ਇਸ ਸਥਾਨ ‘ਤੇ ਆਏ ਤਾਂ ਇੱਥੋਂ ਦੀ ਚੌਧਰ ਸਲੇਮ ਚੌਧਰੀ ਦੇ ਪੁੱਤਰ ਰਾਏ ਡੱਲੇ ਕੋਲ ਸੀ। ਗੁਰੂ ਜੀ ਜਦੋਂ ਮੁਕਤਸਰ ਦੀ ਆਖ਼ਰੀ ਲੜਾਈ ਤੋਂ ਬਾਅਦ ਤਲਵੰਡੀ ਸਾਬੋ ਨੂੰ ਆ ਰਹੇ ਸਨ ਤਾਂ ਭਾਈ ਡੱਲੇ ਨੂੰ ਪਤਾ ਲੱਗਾ। ਉਨ੍ਹਾਂ ਚਾਰ ਸੌ ਵਿਅਕਤੀਆਂ ਨੂੰ ਨਾਲ ਲੈ ਕੇ ਸੱਤ ਕੋਹ ਅੱਗੇ ਜਾ ਕੇ ਮੌਜੂਦਾ ਪਿੰਡ ਬੰਗੀ ਨਿਹਾਲ ਸਿੰਘ ਕੋਲ ਪਹੁੰਚ ਕੇ ਗੁਰੂ ਜੀ ਦਾ ਸਵਾਗਤ ਕੀਤਾ ਜਿੱਥੇ ਹੁਣ ਯਾਦਗਾਰ ਬਣੀ ਹੈ। ਗੁਰੂ ਗੋਬਿੰਦ ਸਿੰਘ ਜੀ ਨੇ ਤਲਵੰਡੀ ਸਾਬੋ ਵਿਖੇ ਪਹੁੰਚ ਕੇ ਇੱਕ ਉੱਚੇ ਟਿੱਬੇ ‘ਤੇ ਬੈਠ ਕੇ ਦਮ ਲਿਆ। ਉਨ੍ਹਾਂ ਆਪਣਾ ਜੰਗੀ ਕਮਰਕਸਾ ਖੋਲ੍ਹਦਿਆਂ ਕਿਹਾ ਕਿ ਇਹ ਤਾਂ ਆਪਣਾ ਆਨੰਦਪੁਰ ਸਾਹਿਬ ਵਾਲਾ ਦਮਦਮਾ ਹੈ। ਜਿਸ ਕਰਕੇ ਇਸ ਨਗਰ ਦੇ ਨਾਲ ਸ੍ਰੀ ਦਮਦਮਾ ਸਾਹਿਬ ਜੁੜਿਆ ਹੈ। ਗੁਰੂ ਜੀ ਇੱਥੇ ਇੱਕ ਸਾਲ ਦੇ ਕਰੀਬ ਰਹੇ ਅਤੇ ਇਹ ਸਮਾਂ ਉਨ੍ਹਾਂ ਦਾ ਧਰਮ ਪ੍ਰਚਾਰ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਰਚਨਕਾਲ ਸੀ। ਉਨ੍ਹਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਅੰਕਿਤ ਕਰਕੇ ਭਾਈ ਮਨੀ ਸਿੰਘ ਤੋਂ ਨਵੀਂ ਬੀੜ ਲਿਖਵਾ ਕੇ ਸੰਪੂਰਨ ਕਰਵਾਈ। ਇਸ ਦੇ ਹੋਰ ਉਤਾਰੇ ਭਾਈ ਮਨੀ ਸਿੰਘ ਅਤੇ ਬਾਬਾ ਦੀਪ ਸਿੰਘ ਤੋਂ ਕਰਵਾਏ ਗਏ। ਬੀੜ ਸੰਪੂਰਨ ਹੋਣ ਉਪਰੰਤ ਬਚੀ ਸਿਆਹੀ ਅਤੇ ਕਲਮਾਂ ਨੇੜੇ ਹੀ ਇੱਕ ਕੱਚੀ ਛੱਪੜੀ ਵਿੱਚ ਪਾਉਂਦਿਆਂ ਇਸ ਅਸਥਾਨ ਨੂੰ ਵਿਦਿਆ ਦਾ ਕੇਂਦਰ ਗੁਰੂ ਕੀ ਕਾਸ਼ੀ ਦਾ ਵਰਦਾਨ ਦਿੱਤਾ। ਪ੍ਰੰਪਰਾ ਅਨੁਸਾਰ ਅੱਜ ਵੀ ਇੱਥੇ ਆਉਂਦੀਆ ਸੰਗਤਾਂ ਗੁਰਮੁਖੀ ਦੇ ਪੈਂਤੀ ਅੱਖਰ ਲਿਖ ਕੇ ਵਿਦਿਆ ਪ੍ਰਾਪਤੀ ਲਈ ਅਰਦਾਸ ਕਰਦੀਆਂ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਰਥ ਪ੍ਰਾਪਤ ਕਰਨ ਵਾਲੇ ਪਹਿਲੇ 48 ਸਿੰੰਘਾਂ ਨੂੰ ਗੁਰੂ ਜੀ ਨੇ ਬ੍ਰਹਮ ਗਿਆਨੀ ਦਾ ਖ਼ਿਤਾਬ ਦਿੱਤਾ। ਇਹ ਬੀੜ ਬਾਅਦ ਵਿੱਚ ਹਜ਼ੂਰੀ ਜਾਂ ਦਮਦਮੀ ਬੀੜ ਵਜੋਂ ਮਸ਼ਹੂਰ ਹੋਈ। ਇਸੇ ਬੀੜ ਨੂੰ ਹੀ ਗੁਰੂ ਜੀ ਨੇ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ਵਿਖੇ ਗੁਰਗੱਦੀ ਦਿੰਦਿਆਂ ਸਿੱਖ ਕੌਮ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲਾਇਆ। ਪਰਿਵਾਰ ਵਿਛੋੜੇ ਤੋਂ ਬਾਅਦ ਮਾਤਾ ਸਾਹਿਬ ਕੌਰ ਅਤੇ ਮਾਤਾ ਸੁੰਦਰ ਕੌਰ ਜੀ ਦਾ ਮਿਲਾਪ ਵੀ ਇਸ ਅਸਥਾਨ ‘ਤੇ ਹੀ ਹੋਇਆ ਸੀ।

ਇਸ ਅਸਥਾਨ ਤੋਂ ਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਮੋਹਰ ਲਗਾ ਕੇ ਸੰਗਤਾਂ ਨੂੰ ਹੁਕਮਨਾਮੇ ਜਾਰੀ ਕਰਿਆ ਕਰਦੇ ਸਨ। ਮੁਗ਼ਲ ਬਾਦਸ਼ਾਹ ਔਰੰਗਜ਼ੇਬ ਨੂੰ ਲਿਖੇ ਜਫ਼ਰਨਾਮੇ ਦਾ ਜਵਾਬ ਵੀ ਇੱਥੇ ਹੀ ਮਿਲਿਆ ਸੀ। ਇੱਥੇ ਰਹਿੰਦਿਆਂ ਦਸਮ ਪਿਤਾ ਨੇ ਇਸ ਮਹਾਨ ਪਵਿੱਤਰ ਧਰਤੀ ਨੂੰ ਅਨੇਕਾਂ ਵਰਦਾਨ ਦੇ ਕੇ ਨਿਵਾਜਿਆ। ਗੁਰੂ ਜੀ ਬਾਬਾ ਦੀਪ ਸਿੰਘ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦਾ ਪਹਿਲਾ ਜਥੇਦਾਰ ਨਿਯੁਕਤ ਕਰਕੇ ਇੱਥੋਂ ਦੀ ਸੇਵਾ ਸੰਭਾਲ ਅਤੇ ਮਿਸ਼ਨ ਦੇ ਪ੍ਰਚਾਰ ਦੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪ ਕੇ 1706 ਦੇ ਅਕਤੂਬਰ ਮਹੀਨੇ ਦੇ ਨੇੜੇ-ਤੇੜੇ ਇੱਥੋਂ ਦੱਖਣ ਵੱਲ ਚਲੇ ਗਏ।

ਗੁਰਦੁਆਰਾ[ਸੋਧੋ]
ਦਮਦਮਾ ਸਾਹਿਬ ਦੀਆਂ ਪਵਿੱਤਰ ਯਾਦਗਾਰਾਂ ਵਿੱਚ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ, ਮੰਜੀ ਸਾਹਿਬ ਪਾਤਸ਼ਾਹੀ ਨੌਵੀਂ ਅਤੇ ਦਸਵੀਂ, ਗੁਰਦੁਆਰਾ ਸ੍ਰੀ ਲਿਖਣਸਰ ਸਾਹਿਬ ਤੇ ਸਰੋਵਰ, ਬੁਰਜ, ਖੂਹ ਅਤੇ ਭੋਰਾ ਸਾਹਿਬ ਬਾਬਾ ਦੀਪ ਸਿੰਘ, ਗੁਰਦੁਆਰਾ ਮਾਤਾ ਸਾਹਿਬ ਕੌਰ ਸੁੰਦਰ ਕੌਰ, ਗੁਰਦੁਆਰਾ ਬਾਬਾ ਬੀਰ ਸਿੰਘ ਧੀਰ ਸਿੰਘ, ਗੁਰਦੁਆਰਾ ਜੰਡਸਰ ਸਾਹਿਬ, ਮਹੱਲਸਰ ਸਾਹਿਬ, ਸੰਤ ਸੇਵਕ ਬੁੰਗਾ ਮਸਤੂਆਣਾ ਸਾਹਿਬ, ਗੁਰਦੁਆਰਾ ਦੇਗਸਰ ਬੇਰ ਸਾਹਿਬ ਛਾਉਣੀ ਬੁੱਢਾ ਦਲ ਨਿਹੰਗ ਸਿੰਘਾਂ, ਅਕਾਲ ਸਰੋਵਰ ਅਤੇ ਗੁਰੂਸਰ ਸਰੋਵਰ ਸ਼ਾਮਲ ਹਨ। ਪ੍ਰਮੁੱਖ ਇਤਿਹਾਸਕ ਵਸਤਾਂ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਮੋਹਰ, ਤੇਗਾ ਬਾਬਾ ਦੀਪ ਸਿੰਘ, ਸ੍ਰੀ ਸਾਹਿਬ ਪਾਤਸ਼ਾਹੀ ਦਸਵੀਂ, ਤੋੜੇਦਾਰ ਬੰਦੂਕ, ਸ਼ੀਸ਼ਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਸਭ ਤੋਂ ਉੱਤਮ ਯਾਦਗਾਰ ਬਾਬਾ ਦੀਪ ਸਿੰਘ ਜੀ ਦੇ ਉਤਾਰੇ ਵਾਲੀ ਸ੍ਰੀ ਗੁਰੂੁ ਗ੍ਰੰਥ ਸਾਹਿਬ ਜੀ ਦੀ ਬੀੜ। ਇਹ ਨਿਸ਼ਾਨੀਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸੁਸ਼ੋਭਿਤ ਹਨ।

ਤਲਵੰਡੀ ਸਾਬੋ 'ਚ ਕਾਲਜ[ਸੋਧੋ]
ਗੁਰੂ ਕਾਸ਼ੀ ਗੁਰਮਤਿ ਇੰਸਟੀਚਿਊਟ
ਗੁਰੂ ਕਾਸ਼ੀ ਕਾਲਜ ਔਫ ਸਿੱਖ ਸਟੱਡੀਜ਼
ਯਾਦਵਿੰਦਰਾ ਇੰਜੀਨੀਅਰਿੰਗ ਕਾਲਜ
ਗੁਰੂ ਕਾਸ਼ੀ ਯੂਨੀਵਰਸਿਟੀ

Popular Business in talwandi-sabo By 5ndspot

© 2024 5ndspot. All rights reserved.